दिल्ली गुरुद्वारा कमेटी किसान जत्थेबंदी को लेकर अकाली सुप्रीमो सुखबीर बादल का बड़ा ऐलान, देखें VIDEO

Daily Samvad
2 Min Read

 

sukhbir badal

डेली संवाद, चंडीगढ़
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਕਿ ਉਹ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਉਹਨਾਂ ਦੀ ਹਰ ਸੰਭਵ ਮਦਦ ਕਰਨ। ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਸਬੰਧੀ ਗੱਲਬਾਤ ਕੀਤੀ।

ਸੁਖਬੀਰ ਸਿੰਘ ਬਾਦਲ ਨੇ ਦੋਹਾਂ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਦਿੱਲੀ ਵਿਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੇ ਅਤੇ ਹੋਰ ਜ਼ਰੂਰੀ ਵਸਤਾਂ ਵੀ ਉਹਨਾਂ ਨੂੰ ਸਪਲਾਈ ਕਰਨਗੇ। ਉਹਨਾਂ ਨੇ ਸ੍ਰੀ ਕਾਲਕਾ ਤੇ ਸ੍ਰੀ ਸਿਰਸਾ ਦੋਹਾਂ ਨੂੰ ਆਖਿਆ ਕਿ ਉਹ ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਾਇਮ ਕਰਨ।

देखें VIDEO सुखबीर बादल का बड़ा ऐलान

https://youtu.be/1b3LpPgOzqU

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਜਥੇਬੰਦੀਆਂ ਨੂੰ ਉਹਨਾਂ ਦੀ ਇੱਛਾ ਮੁਤਾਬਕ ਹੋਰ ਮਦਦ ਦੇਣ ਵਾਸਤੇ ਵੀ ਤਿਆਰ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨਾਂ ਅਤੇ ਗਰੀਬ ਤੇ ਕਮਜ਼ੋਰ ਵਰਗਾਂ ਦੇ ਸੰਘਰਸ਼ਾਂ ਵਿਚ ਵੱਧ ਚੜ• ਕੇ ਸ਼ਾਮਲ ਹੋਣ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਕਰਦੇ ਰਹਾਂਗੇ ਤੇ ਸਾਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ, ਉਹ ਪੂਰੀ ਕਰਾਂਗੇ।

ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਛੇਤੀ ਤੋਂ ਛੇਤੀ ਹੱਲ ਕੀਤੀਆਂ ਜਾਣ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਵੱਲੋਂ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਮੰਡੀਕਰਣ ਸਬੰਧੀ ਨਵੇਂ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਨਾਲ ਹੀ ਸਰਕਾਰ ਨੂੰ ਫਸਲਾਂ ਦੀ ਐਮ ਐਸ ਪੀ ਅਨੁਸਾਰ ਸਰਕਾਰੀ ਖਰੀਦ ਯਕੀਨੀ ਬਣਾਉਣ ਵਾਸਤੇ ਕਾਨੂੰਨ ਬਣਾਉਣਾ ਚਾਹੀਦਾ ਹੈ।















Share This Article
Leave a Comment

Leave a Reply

Your email address will not be published. Required fields are marked *