पूर्व विधायक और जिला योजना कमेटी के चेयरमैन प्रेम मित्तल ने जारी किया 86.20 लाख रुपए का फंड  

Daily Samvad
2 Min Read

डेली संवाद, मानसा
ਮਾਨਸਾ ਦੇ ਸਾਬਕਾ ਵਿਧਾਇਕ ਅਤੇ ਜਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਸ਼੍ਰੀ ਪ੍ਰੇਮ ਮਿੱਤਲ ਨੇ 2021-22 ਵਰ੍ਹੇਂ ਦੌਰਾਨ ਨੈਸ਼ਨਲ ਸ਼ੋਸ਼ਲ ਅਸਿਸਟੈਂਸ ਪ੍ਰੌਗਰਾਮ (ਏ.ਸੀ.ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ ਕੁੱਲ 86, 20,000 ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ ਜੋ ਕਿ ਲਾਭਪਾਤਰੀਆਂ ਦੇ ਖਾਤੇ ਵਿੱਚ ਵਿਭਾਗ ਵੱਲੋਂ ਜਲਦੀ ਹੀ ਪਾ ਦਿੱਤੀ ਜਾਵੇਗੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ਼੍ਰੀ ਪ੍ਰੈਮ ਮਿੱਤਲ ਨੇ ਦੱਸਿਆ ਕਿ ਨੈਸ਼ਨਲ ਸ਼ੋਸ਼ਲ ਅਸਿਸਟੈਂਸ ਪ੍ਰੋਗਰਾਮ ਅਧੀਨ ਆਉਂਦੀਆਂ ਸਕੀਮਾਂ ਵਿੱਚ ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਉਮਰ 60-79 ਸਾਲ ਤੋਂ ਵੱਧ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹੋਣ ਜਾਂ ਸੰਤਾਨਹੀਣ ਹੋਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ 200 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ 80 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ 500 ਰੁਪਏ ਪ੍ਰਤੀ ਮਹੀਨਾ ਦੀ ਅਦਾਇਗੀ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ ਅਤੇ ਇੰਦਰਾ ਗਾਂਧੀ ਡਿਸਏਬਲ ਪੈਨਸ਼ਨ ਸਕੀਮ 300 ਰੁਪਏ ਪ੍ਰਤੀ ਮਹੀਨਾ ਦੀ ਅਦਾਇਗੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਦਾ ਲਾਭ ਉਸ ਪਰਿਵਾਰ ਨੂੰ ਦਿੱਤਾ ਜਾਂਦਾ ਹੈ, ਜਿਸ ਪਰਿਵਾਰ ਦੇ ਕਮਾਊ ਮੈਂਬਰ ਦੀ ਮਿਤੀ 17-10-2012 ਤੋਂ ਬਾਅਦ ਮੌਤ ਹੋਈ ਹੋਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪਰਿਵਾਰ ਨੂੰ 20 ਹਜਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਇਹ ਲਾਭ ਕੇਵਲ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਹੀ ਦਿੱਤਾ ਜਾਂਦਾ ਹੈ।













728
Share This Article
Leave a Comment

Leave a Reply

Your email address will not be published. Required fields are marked *