ਜਲੰਧਰ ਕੈਂਟ ਹਲਕੇ ’ਚ ਕਾਂਗਰਸ ਉਮੀਦਵਾਰ ਪਰਗਟ ਸਿੰਘ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

Daily Samvad
2 Min Read

ਡੇਲੀ ਸੰਵਾਦ, ਜਲੰਧਰ
ਜਲੰਧਰ ਕੈਂਟ ਹਲਕੇ ਤੋਂ ਲਗਾਤਾਰ ਦੋ ਵਾਰ ਚੁਣੇ ਗਏ ਵਿਧਾਇਕ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੂੰ ਹਲਕੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਰਗਟ ਸਿੰਘ ਨੂੰ ਜਲੰਧਰ ਕੈਂਟ ਵਿੱਚ ਮਿਲ ਰਹੇ ਹੁੰਗਾਰੇ ਨੇ ਵਿਰੋਧੀਆਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਰਗਟ ਸਿੰਘ ਨੇ ਹਲਕੇ ਦੇ ਪਿੰਡ ਕੋਟ ਖੁਰਦ, ਦੀਪ ਨਗਰ, ਸੁਭਾਨਾ, ਦਾਦੂਵਾਲ, ਅਬਾਦੀ ਦਾਦੂਵਾਲ, ਲਖਨਪਾਲ ਆਦਿ ਪਿੰਡਾਂ ਦਾ ਦੌਰਾ ਕੀਤਾ।

ਇਸ ਮੌਕੇ ਤੇ ਹਲਕੇ ਦੇ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਵੱਡੇ ਵਿਕਾਸ ਕਾਰਜ ਕੀਤੇ ਗਏ ਹਨ ਇਹ ਸਾਰਾ ਕੁਝ ਤਾਂ ਹੀ ਸੰਭਵ ਹੋ ਸਕਿਆ ਕਿ ਹਲਕੇ ਦੇ ਵੋਟਰਾਂ ਨੇ ਉਨ੍ਹਾਂ ਨੂੰ ਪੂਰਾ ਸਮਰਥਣ ਦਿੱਤਾ ਹੈ। ਉਨ੍ਹਾ ਕਿਹਾ ਕਿ ਉਨ੍ਹਾਂ ਦੀ ਹਮੇਸ਼ਾਂ ਹੀ ਕੋਸ਼ਿਸ਼ ਰਹੀ ਹੈ ਕਿ ਉਹ ਵੱਧ ਤੋਂ ਵੱਧ ਫੰਡ ਆਪਣੇ ਹਲਕੇ ਵਿੱਚ ਲਿਆ ਕੇ ਵਿਕਾਸ ਕਾਰਜ ਕਰਵਾ ਸਕਣ।

ਉਨ੍ਹਾਂ ਵੋਟਰਾਂ ਨੂੰ ਵਿਸ਼ਵਾਸ਼ ਦੁਆਇਆ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਸਹਿਯੋਗ ਨਾਲ ਹਲਕੇ ਨੂੰ ਪੰਜਾਬ ਦਾ ਨੰਬਰ ਇਕ ਹਲਕਾ ਬਣਾਇਆ ਜਾਵੇਗਾ, ਜਿਸ ਤੇ ਹਰ ਨਾਗਰਿਕ ਨੂੰ ਮਾਣ ਹੋਵੇਗਾ। ਇਸ ਮੌਕੇ ਤੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਵਿਅਕਤੀਆਂ ਅਤੇ ਨੌਜਵਾਨਾਂ ਨੇ ਪਰਗਟ ਸਿੰਘ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜੇਤੂ ਬਣਾਇਆ ਜਾਵੇਗਾ ਅਤੇ ਪੰਜਾਬ ਦੇ ਵਿਕਾਸ ਤੇ ਮੋਹਰ ਲਗਾਈ ਜਾਵੇਗੀ।











728
Share This Article
Leave a Comment

Leave a Reply

Your email address will not be published. Required fields are marked *