ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਪ੍ਰਧਾਨ ਆਰ.ਐਨ.ਸਿੰਘ ਜੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

Daily Samvad
2 Min Read
Punjab Government
WhatsApp Group Join Now
WhatsApp Channel Join Now
⏱️ 2 मिनट पढ़ने का समय|📝 260 शब्द|📅 25 Jan 2022

ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਪ੍ਰਧਾਨ ਆਰ.ਐਨ.ਸਿੰਘ ਜੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਡੇਲੀ ਸੰਵਾਦ, ਜਲੰਧਰ
ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਅੱਜ ਪ੍ਰੈੱਸ ਕਲੱਬ ਦੇ ਬਾਨੀ ਪ੍ਰਧਾਨ ਫੋਟੋ-ਜਰਨਲਿਸਟ ਸਵਰਗੀ ਆਰ.ਐਨ.ਸਿੰਘ ਦੀ ਬਰਸੀ ਮਨਾਈ ਗਈ। ਆਰ.ਐਨ.ਸਿੰਘ ਨੇ ਆਪਣੀ ਸਾਰੀ ਉਮਰ ਨਿਡਰ ਅਤੇ ਅਦਾਰੇ ਪ੍ਰਤੀ ਹਮੇਸ਼ਾ ਸਮਰਪਿਤ ਰਹਿ ਕੇ ਲੋਕਤੰਤਰ ਦੇ ਚੌਥੇ ਸਤੰਭ ਦੀ ਇੱਕ ਪ੍ਰੇਰਣਾ-ਸਰੋਤ ਬਣ ਕੇ ਸੇਵਾ ਨਿਭਾਈ। ਹਰ ਇੱਕ ਨੂੰ ਚੰਦ ਪਲਾਂ ਵਿੱਚ ਆਪਣੇ ਮਿੱਠੇ ਸੁਭਾਅ ਦੇ ਕਲਾਵੇ ਵਿੱਚ ਸਮੇਟ ਲੈਣ ਵਾਲੇ ਵਿਲੱਖਣ ਇਨਸਾਨ ਸਨ।

ਉਹਨਾਂ ਦੇ ਜੀਵਨ ਦੇ ਇਕ ਵੱਡੇ ਸੰਘਰਸ਼ ਤੋਂ ਬਾਅਦ ਪੱਤਰਕਾਰ ਜਗਤ ਨਾਲ ਜੁੜੇ ਲੋਕਾਂ ਨੂੰ ਜਲੰਧਰ ਵਿੱਚ ਪ੍ਰੈਸ ਕਲੱਬ ਨਸੀਬ ਹੋਇਆ। ਅੱਜ ਇਸ ਸ਼ਖਸ਼ੀਅਤ ਨੂੰ ਯਾਦ ਕਰਦਿਆਂ ਕਲੱਬ ਦੇ ਮੈਂਬਰਾਂ ਅਤੇ ਸ਼ਹਿਰ ਦੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਕਲੱਬ ਵਿੱਚ ਲੱਗੇ ਉਨ੍ਹਾਂ ਦੇ ਬੁੱਤ ਨੂੰ ਪਹਿਲਾਂ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ ਅਤੇ ਉਸ ਉਪਰੰਤ ਇੱਕ ਖਾਸ ਅਤੇ ਸੰਖੇਪ ਉਲੀਕੇ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਆਏ ਹੋਏ ਪਤਵੰਤੇ ਪੱਤਰਕਾਰਾਂ ਅਤੇ ਸੱਜਣਾਂ ਨੇ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਮੌਕੇ ਕਲੱਬ ਦੇ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਜੌਹਲ ਨੇ ਉਨ੍ਹਾਂ ਦੀਆਂ ਕਲੱਬ ਨੂੰ ਸਮਰਪਤ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਵੱਲੋਂ ਪੱਤਰਕਾਰਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਤਰਜੀਹ ਦਿੰਦਿਆਂ ਹਮੇਸ਼ਾਂ ਇਹਨਾਂ ਨੂੰ ਜਾਰੀ ਰੱਖਣ ਲਈ ਵਚਨਬੱਧ ਰਹਿਣ ਦੀ ਆਸ ਪ੍ਰਗਟਾਈ।

ਇਸ ਮੌਕੇ ਉਹਨਾਂ ਤੋਂ ਇਲਾਵਾ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ, ਮਨੋਜ ਤ੍ਰਿਪਾਠੀ, ਮਲਕੀਤ ਸਿੰਘ, ਸ਼ਿਵ ਸ਼ਰਮਾ, ਸੁਨੀਲ ਰੁਦਰਾ, ਮਹਾਂਬੀਰ ਸੇਠ, ਸੁਕਰਾਂਤ ਸਫ਼ਰੀ, ਸੁਰਜੀਤ ਸਿੰਘ ਜੰਡਿਆਲਾ, ਹਰਵਿੰਦਰ ਸਿੰਘ ਫੁੱਲ, ਰਣਜੀਤ ਸਿੰਘ ਸੋਢੀ, ਵਿਨੋਦ ਸਭਰਵਾਲ, ਜਸਬੀਰ ਸਿੰਘ ਸੋਢੀ, ਨਰਿੰਦਰ ਗੁਪਤਾ, ਜਗਰੂਪ, ਮੁਨੀਸ਼ ਤੋਖੀ, ਹਰੀਸ਼ ਸ਼ਰਮਾ, ਰਮੇਸ਼ ਗਾਬਾ, ਰਾਜੇਸ਼ ਥਾਪਾ, ਗੋਲਡੀ, ਪਵਨ ਵਰਮਾ, ਦਲਵੀਰ ਸਿੰਘ, ਇੰਦਰਜੀਤ ਸਿੰਘ, ਅਭਿਨੰਦਨ ਭਾਰਤੀ, ਕਲੱਬ ਦੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਸਮੇਤ ਹੋਰ ਵੀ ਕਈ ਪੱਤਰਕਾਰ ਤੇ ਕਲੱਬ ਨਾਲ ਜੁੜੇ ਮੈਂਬਰ ਵੀ ਹਾਜ਼ਰ ਸਨ।

















Share This Article
Follow:
Daily Samvad एक विश्वसनीय हिंदी न्यूज़ वेबसाइट है, जहां हम देश-दुनिया, राजनीतिक विश्लेषण, प्रदेश, शिक्षा, बिज़नेस, मनोरंजन, खेल, स्वास्थ्य सहित हर क्षेत्र की ख़बरें सरल भाषा में आप तक पहुंचाते हैं। हमारा उद्देश्य है—जनता की आवाज़ बनकर निष्पक्ष पत्रकारिता को आगे बढ़ाना। डेली संवाद ऑनलाइन के महाबीर जायसवाल फाउंडर चीफ एडिटर हैं। वे राजनीति, अपराध, देश-दुनिया की खबरों पर दमदार पकड़ रखते हैं। उन्होंने पत्रकारिता करियर की शुरुआत राजनीति की खबरों से की, जबकि उनके पास, अमर उजाला, दैनिक भास्कर, दैनिक जागरण में रिपोर्टिंग से लेकर एडिटर तक 25 साल से अधिक पत्रकारिता का अनुभव है। वे उत्तर प्रदेश के मुख्यमंत्री योगी आदित्यनाथ और भारत सरकार के कैबिनेट मंत्री गजेंद्र शेखावत के Media Consultant भी रहे हैं। उन्होंने इलाहाबाद की यूनिवर्सिटी से मास कॉम्यूनिकेशन, बीए और एमए की डिग्री हासिल की है। संपर्क नंबर: +91-98881-90945 ईमेल: mmmmediahouse@gmail.com
Leave a Comment

Leave a Reply

Your email address will not be published. Required fields are marked *