ਓਲੰਪੀਅਨ ਵਰਿੰਦਰ ਸਿੰਘ ਦਾ ਭਾਰਤੀ ਹਾਕੀ ਵਿੱਚ ਅਹਿਮ ਯੋਗਦਾਨ – ਘਨਸ਼ਿਆਮ ਥੋਰੀ

Daily Samvad
2 Min Read
Punjab Government
WhatsApp Group Join Now
WhatsApp Channel Join Now
⏱️ 2 मिनट पढ़ने का समय|📝 241 शब्द|📅 28 Jun 2022

ਜਲੰਧਰ, 28 ਜੂਨ: ਓਲੰਪਿਕ ਤਮਗਾ ਜੇਤੂ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ 75 ਸਾਲ ਦੀ ਉਮਰ ਵਿੱਚ ਅੱਜ ਸਥਾਨਕ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਦ ਦਿਹਾਂਤ ਹੋ ਗਿਆ ਹੈ। ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਓਲੰਪਿਕ ਤਮਗਾ ਜੇਤੂ ਅਤੇ 1975 ਸੰਸਾਰ ਕੱਪ ਦੇ ਗੋਲਡ ਮੈਡਲਿਸਟ ਹਾਕੀ ਓਲੰਪੀਅਨ ਵਰਿੰਦਰ ਸਿੰਘ ਦੇ ਦਿਹਾਂਤ ਉਪਰ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਕਿਹਾ ਖੇਡ ਜਗਤ ਵਿਚ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ।

ਉਹਨਾਂ ਕਿਹਾ ਕਿ ਭਾਰਤੀ ਹਾਕੀ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਉਹ ਯਾਦ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗੀ। ਇਸ ਦੌਰਾਨ ਸੁਰਜੀਤ ਹਾਕੀ ਸੁਸਾਇਟੀ ਦੇ ਮੈਂਬਰਾਂ ਵੱਲੋਂ ਵਿਛੜੀ ਰੂਹ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ ਅਤੇ ਉਹਨਾਂ ਦੀ ਹਾਕੀ ਪ੍ਰਤੀ ਅਵੱਲ ਦਰਜੇ ਦੀਆਂ ਪ੍ਰਾਪਤੀਆਂ ਨੂੰ ਵੀ ਯਾਦ ਕੀਤਾ ਗਿਆ।

ਸ਼ਰਧਾਂਜਲੀ ਭੇਟ ਕੀਤੀ

ਸੁਵਰਗਵਸੀ ਓਲੰਪੀਅਨ ਵਰਿੰਦਰ ਸਿੰਘ ਨੂੰ ਅੱਜ ਸੁਰਜੀਤ ਹਾਕੀ ਸੁਸਾਇਟੀ ਦੇ ਐਲ.ਆਰ.ਨਈਅਰ, ਲਖਵਿੰਦਰ ਪਾਲ ਸਿੰਘ ਖੈਰਾ, ਸੁਰਿੰਦਰ ਸਿੰਘ ਭਾਪਾ, ਰਨਬੀਰ ਸਿੰਘ ਟੁੱਟ, ਗੁਰਵਿੰਦਰ ਸਿੰਘ ਗੁੱਲੂ, ਰਾਮ ਪਰਤਾਪ, ਗੌਰਵ ਅਗਰਵਾਲ, ਰਨਦੀਪ ਗੁਪਤਾ ਅਤੇ ਰਮਨੀਕ ਸਿੰਘ ਰੰਧਾਵਾ (ਸਟੇਟ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ) ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।

ਉੱਘੇ ਖੇਡ ਵਿਸਲ ਬਲੋਅਰ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਉਹਨਾਂ ਦੀ ਹਾਕੀ ਪ੍ਰਤੀ ਲਗਨ ਦਾ ਅੰਦਾਜਾ ਇਸ ਗੱਲ੍ਹ ਤੋਂ ਲਗਾਇਆ ਜਾ ਸਕਦਾ ਹੈ ਕਿ ਉਹ 75 ਸਾਲਾਂ ਦੀ ਉਮਰ ਵਿੱਚ ਵੀ ਰੈਗੂਲਰ ਤੌਰ ਉਪਰ ਖਿਡਾਰੀਆਂ ਨੁੰ ਟ੍ਰੇਨਿੰਗ ਜਾਇਆਂ ਕਰਦੇ ਸਨ। ਹਾਕੀ ਪੰਜਾਬ ਦੀ ਐਡਹਾਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਵੱਲੋਂ ਓਲੰਪੀਅਨ ਵਰਿੰਦਰ ਸਿੰਘ ਮੌਤ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

















Share This Article
Follow:
Daily Samvad एक विश्वसनीय हिंदी न्यूज़ वेबसाइट है, जहां हम देश-दुनिया, राजनीतिक विश्लेषण, प्रदेश, शिक्षा, बिज़नेस, मनोरंजन, खेल, स्वास्थ्य सहित हर क्षेत्र की ख़बरें सरल भाषा में आप तक पहुंचाते हैं। हमारा उद्देश्य है—जनता की आवाज़ बनकर निष्पक्ष पत्रकारिता को आगे बढ़ाना। डेली संवाद ऑनलाइन के महाबीर जायसवाल फाउंडर चीफ एडिटर हैं। वे राजनीति, अपराध, देश-दुनिया की खबरों पर दमदार पकड़ रखते हैं। उन्होंने पत्रकारिता करियर की शुरुआत राजनीति की खबरों से की, जबकि उनके पास, अमर उजाला, दैनिक भास्कर, दैनिक जागरण में रिपोर्टिंग से लेकर एडिटर तक 25 साल से अधिक पत्रकारिता का अनुभव है। वे उत्तर प्रदेश के मुख्यमंत्री योगी आदित्यनाथ और भारत सरकार के कैबिनेट मंत्री गजेंद्र शेखावत के Media Consultant भी रहे हैं। उन्होंने इलाहाबाद की यूनिवर्सिटी से मास कॉम्यूनिकेशन, बीए और एमए की डिग्री हासिल की है। संपर्क नंबर: +91-98881-90945 ईमेल: mmmmediahouse@gmail.com
Leave a Comment

Leave a Reply

Your email address will not be published. Required fields are marked *