सतनाम सिंह मानक बने पंजाब प्रेस क्लब के प्रधान, सर्वसहमत से पत्रकारों ने लिया फैसला

Daily Samvad
4 Min Read
Punjab Government
WhatsApp Group Join Now
WhatsApp Channel Join Now
⏱️ 4 मिनट पढ़ने का समय|📝 487 शब्द|📅 16 Oct 2021

सतनाम सिंह मानक बने पंजाब प्रेस क्लब के प्रधान, सर्वसहमत से पत्रकारों ने लिया फैसला

डेली संवाद, जालंधर
ਪੰਜਾਬ ਪ੍ਰੈਸ ਕਲੱਬ ਜਲੰਧਰ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਨੂੰ ਕਲੱਬ ਦਾ ਅਗਲੇ 2 ਸਾਲ ਲਈ ਪ੍ਰਧਾਨ ਚੁਣ ਲਿਆ ਗਿਆ। ਸਥਾਨਕ ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਇਜਲਾਸ ਦੀ ਸ਼ੁਰੂਆਤ ਪੰਜਾਬ ਪ੍ਰੈੱਸ ਕਲੱਬ ਦੇ ਸਵਰਗੀ ਪ੍ਰਧਾਨ ਮੇਜਰ ਸਿੰਘ ਅਤੇ ਕੋਰੋਨਾ ਮਹਾਂਮਾਰੀ ‘ਚ ਮਾਰੇ ਗਏ ਹੋਰਨਾਂ ਪੱਤਰਕਾਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ।

ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਕਲੱਬ ਦੀ ਪਿਛਲੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਪੇਸ਼ ਕਰਦਿਆਂ ਵਿੱਤੀ ਲੇਖਾ-ਜੋਖਾ ਵੀ ਜਨਤਕ ਕੀਤਾ। ਇਸ ਮੌਕੇ ਵੱਖ-ਵੱਖ ਪੱਤਰਕਾਰਾਂ ਨੇ ਕਲੱਬ ਦੀ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦੀ ਪੁਣ ਛਾਣ ਕਰਦਿਆਂ ਜਿੱਥੇ ਕਈ ਤਰ੍ਹਾਂ ਦੀਆਂ ਕਮੀਆਂ ਅਤੇ ਖਾਮੀਆਂ ਨੂੰ ਉਜਾਗਰ ਕੀਤਾ, ਉੱਥੇ ਕਲੱਬ ਅਤੇ ਪੱਤਰਕਾਰਾਂ ਦੀ ਬਿਹਤਰੀ ਲਈ ਕਮੇਟੀ ਨੂੰ ਸੁਝਾਅ ਵੀ ਦਿੱਤੇ।

ਪੱਤਰਕਾਰਾਂ ਦੀ ਬਿਹਤਰੀ ਲਈ ਢੁੱਕਵੇਂ ਕਦਮ ਚੁੱਕੇ ਜਾਣ ਦੀ ਮੰਗ

ਇਸ ਮੌਕੇ ਸੀਨੀਅਰ ਪੱਤਰਕਾਰ ਸੁਨੀਲ ਰੁਦਰਾ, ਡਾ. ਸੁਰਿੰਦਰਪਾਲ, ਦੂਰਦਰਸ਼ਨ ਦੇ ਨਿਊਜ਼ ਰੀਡਰ ਰਮਨ ਕੁਮਾਰ, ਅਰਜਨ ਸ਼ਰਮਾ, ਜਤਿੰਦਰ ਸ਼ਰਮਾ, ਰਾਕੇਸ਼ ਸ਼ਾਂਤੀਦੂਤ, ਪਾਲ ਸਿੰਘ ਨੌਲੀ, ਦਰਸ਼ਨ ਸਿੰਘ ਸੋਢੀ, ਨਿਖਿਲ ਸ਼ਰਮਾ, ਅਲਬਰਟ ਸ਼ੈਲੀ, ਰਾਜੇਸ਼ ਥਾਪਾ, ਰਮੇਸ਼ ਨਈਅਰ ਆਦਿ ਨੇ ਕਲੱਬ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਅਤੇ ਮੈਂਬਰਸ਼ਿਪ ਨੂੰ ਲੈ ਕੇ ਸਵਾਲ ਉਠਾਉਂਦੇ ਹੋਏ ਕਲੱਬ ਦੇ ਕੰਮ ਕਾਜ ਨੂੰ ਹੋਰ ਪਾਰਦਰਸ਼ੀ ਬਣਾਉਣ ਅਤੇ ਪੱਤਰਕਾਰਾਂ ਦੀ ਬਿਹਤਰੀ ਲਈ ਢੁੱਕਵੇਂ ਕਦਮ ਚੁੱਕੇ ਜਾਣ ਦੀ ਮੰਗ ਕੀਤੀ।

ਇਸ ਮੌਕੇ ਡਾ. ਲਖਵਿੰਦਰ ਸਿੰਘ ਜੌਹਲ ਨੇ ਵੱਖ-ਵੱਖ ਪੱਤਰਕਾਰਾਂ ਵਲੋਂ ਉਠਾਏ ਗਏ ਹਰੇਕ ਨੁਕਤੇ ਅਤੇ ਸਵਾਲ ਦਾ ਬੜ੍ਹੇ ਠਰ੍ਹਮੇ ਅਤੇ ਤਰਕ ਨਾਲ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਕਲੱਬ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਇਸ ਸਬੰਧੀ ਉਨ੍ਹਾਂ ਨੂੰ ਸਖਤ ਫੈਸਲੇ ਵੀ ਲੈਣੇ ਪੈਣ ਤਾਂ ਉਹ ਪਿੱਛੇ ਨਹੀਂ ਹਟਣਗੇ।

ਪੱਤਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ

ਇਸ ਮੌਕੇ ਸ੍ਰੀ ਸਤਨਾਮ ਸਿੰਘ ਮਾਣਕ ਨੇ ਕਲੱਬ ਦੇ ਸਾਬਕਾ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਸਮੁੱਚੀ ਟੀਮ ਵਲੋਂ ਪੰਜਾਬ ਪ੍ਰੈਸ ਕਲੱਬ ਦੀ ਬਿਹਤਰੀ ਲਈ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਡਾ. ਜੌਹਲ ਨੇ ਆਪਣੀ ਜ਼ਿੰਦਗੀ ਦੇ ਕੀਮਤੀ 4 ਵਰ੍ਹੇ ਕਲੱਬ ਨੂੰ ਸਮਰਪਿਤ ਕਰਕੇ ਪੱਤਰਕਾਰਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਹਨ। ਇਸ ਮੌਕੇ ਉਨ੍ਹਾਂ ਵੱਖ-ਵੱਖ ਪੱਤਰਕਾਰਾਂ ਵਲੋਂ ਉਠਾਏ ਗਏ ਮੁੱਦਿਆਂ ਅਤੇ ਦਿੱਤੇ ਗਏ ਸੁਝਾਵਾਂ ਨੂੰ ਮਜ਼ਬੂਤ ਜਮਹੂਰੀਅਤ ਦਾ ਹਿੱਸਾ ਦੱਸਦੇ ਹੋਏ ਕਿਹਾ ਕਿ ਹਰ ਕਿਸੇ ਨੂੰ ਆਪਣੇ ਵਿਚਾਰ ਰੱਖਣ ਦਾ ਹੱਕ ਹੈ ਪਰ ਇਹ ਵਿਚਾਰ ਚਰਚਾ ਹਾਂ-ਪੱਖੀ ਤੇ ਉਸਾਰੂ ਹੋਣੀ ਚਾਹੀਦੀ ਹੈ।

ਬਾਅਦ ‘ਚ ਵੱਡੀ ਗਿਣਤੀ ਮੈਂਬਰਾਂ ਦੀ ਹਾਜ਼ਰੀ ‘ਚ ਪੰਜਾਬ ਪ੍ਰੈੱਸ ਕਲੱਬ ਦਾ ਅਹੁਦਾ ਸੰਭਾਲਦੇ ਹੋਏ ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਬਿਹਤਰੀ ਅਤੇ ਕਲੱਬ ਦੀ ਮਜ਼ਬੂਤੀ ਲਈ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਗੇ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਕਲੱਬ ਅੰਦਰ ਪੱਤਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਮੰਚ ‘ਤੇ ਡਾ. ਕਮਲੇਸ਼ ਸਿੰਘ ਦੁੱਗਲ, ਕੁਲਦੀਪ ਸਿੰਘ ਬੇਦੀ, ਪਰਮਜੀਤ ਸਿੰਘ ਰੰਗਪੁਰੀ, ਆਈ. ਪੀ. ਸਿੰਘ, ਮਲਕੀਤ ਸਿੰਘ ਬਰਾੜ, ਸ਼ਿਵ ਸ਼ਰਮਾ, ਰਾਜੇਸ਼ ਯੋਗੀ, ਰੋਹਿਤ ਸਿੱਧੂ ਤੇ ਰਾਕੇਸ਼ ਸੂਰੀ ਸਮੇਤ ਹੋਰ ਸੀਨੀਅਰ ਪੱਤਰਕਾਰ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਜਗਤ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਸ੍ਰੀ ਸਤਨਾਮ ਸਿੰਘ ਮਾਣਕ ਨੂੰ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਬਣਨ ‘ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ।

















Share This Article
Follow:
Daily Samvad एक विश्वसनीय हिंदी न्यूज़ वेबसाइट है, जहां हम देश-दुनिया, राजनीतिक विश्लेषण, प्रदेश, शिक्षा, बिज़नेस, मनोरंजन, खेल, स्वास्थ्य सहित हर क्षेत्र की ख़बरें सरल भाषा में आप तक पहुंचाते हैं। हमारा उद्देश्य है—जनता की आवाज़ बनकर निष्पक्ष पत्रकारिता को आगे बढ़ाना। डेली संवाद ऑनलाइन के महाबीर जायसवाल फाउंडर चीफ एडिटर हैं। वे राजनीति, अपराध, देश-दुनिया की खबरों पर दमदार पकड़ रखते हैं। उन्होंने पत्रकारिता करियर की शुरुआत राजनीति की खबरों से की, जबकि उनके पास, अमर उजाला, दैनिक भास्कर, दैनिक जागरण में रिपोर्टिंग से लेकर एडिटर तक 25 साल से अधिक पत्रकारिता का अनुभव है। वे उत्तर प्रदेश के मुख्यमंत्री योगी आदित्यनाथ और भारत सरकार के कैबिनेट मंत्री गजेंद्र शेखावत के Media Consultant भी रहे हैं। उन्होंने इलाहाबाद की यूनिवर्सिटी से मास कॉम्यूनिकेशन, बीए और एमए की डिग्री हासिल की है। संपर्क नंबर: +91-98881-90945 ईमेल: mmmmediahouse@gmail.com
Leave a Comment

Leave a Reply

Your email address will not be published. Required fields are marked *